◐ Shell
reader mode source ↗

ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  • 1

    ਤੀਆਂ

    ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਕੁੜੀਆਂ ਦਾ ਤਿਓਹਾਰ ਹੈ।

    234 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)95,56,100,125,139,166,147,138,218, 234

    9+ ਦਿਨ ਸਟ੍ਰੀਕ

  • 2

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.

    224 ਵਾਰੀ ਵੇਖਿਆ ਗਿਆ (↓33 ਕੱਲ੍ਹ ਤੋਂ)280,255,273,228,341,264,292,201,257, 224

    9+ ਦਿਨ ਸਟ੍ਰੀਕ

  • 3

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    134 ਵਾਰੀ ਵੇਖਿਆ ਗਿਆ (↑32 ਕੱਲ੍ਹ ਤੋਂ)150,91,411,135,167,164,121,86,102, 134

    9+ ਦਿਨ ਸਟ੍ਰੀਕ

  • 4

    ਪੰਜਾਬੀ ਮੁਹਾਵਰੇ ਅਤੇ ਅਖਾਣ

    ਅੱਖਾਂ ਵਿੱਚ ਰੜਕਣਾ' ਮੁਹਾਵਰੇ ਦੇ ਸਹੀ ਅਰਥ ਚੁਣੋ?

    134 ਵਾਰੀ ਵੇਖਿਆ ਗਿਆ (↑49 ਕੱਲ੍ਹ ਤੋਂ)81,98,105,1468,201,154,149,199,85, 134

    9+ ਦਿਨ ਸਟ੍ਰੀਕ

  • 5

    ਮਨੁੱਖੀ ਦਿਮਾਗ

    ਮਨੁੱਖੀ ਦਿਮਾਗ ਮਨੁੱਖ ਦੇ ਮੱਧ ਦਿਮਾਗੀ ਪ੍ਰਣਾਲੀ ਦਾ ਮਹਤਵਪੂਰਣ ਹਿੱਸਾ ਹੈ। ਮਨੁੱਖੀ ਦਿਮਾਗ ਮਨੁਖ ਦੇ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਹਿੱਸਾ ਹੁੰਦਾ ਹੈ। ਇਹ ਨਰਵਸ ਟਿਸ਼ੂਆਂ ਦਾ ਬਣਿਆ ਹੁੰਦਾ ਹੈ। ਸਾਰੇ ਟਿਸ਼ੂ ਬਹੁਤ ਹੀ ਜਿਆਦਾ ਕਸੇ ਹੁੰਦੇ ਹਨ ਤਾਂ ਕਿ ਇਹ ਥੋੜੀ ਜਗਹ ਵਿੱਚ ਬਹੁਤ ਸਾਰਾ ਥਾਂ ਰੋਕ ਸਕਣ. ਮਨੁੱਖੀ ਦਿਮਾਗ ਤਿੰਨ ਪਰਤਾਂ ਦੀਆਂ ਮੈਮਬ੍ਰੇਨਾਂ ਨਾਲ ਢਕਿਆ ਹੁੰਦਾ ਹੈ। ਇਹਨਾਂ ਪਰਤਾਂ ਦੇ ਵਿੱਚ ਸੇਰੀਬਰੋਸਪਾਇਨਲ ਫਲੂਡ ਭਰਿਆ ਹੁੰਦਾ ਹੈ। ਇਹ ਦਿਮਾਗ ਨੂੰ ਅਚਾਨਕ ਕਿਸੇ ਵੀ ਤਰਾਂ ਦੇ ਸ਼ਾਕ ਜਿਵੇਂ ਕਿ ਅਚਾਨਕ ਡਰਨਾ, ਆਦਿ ਤੋਂ ਬਚਾਉਂਦਾ ਹੈ। ਦਿਮਾਗ ਨੂੰ ਇੱਕ ਹੱਡੀ ਦੇ ਕਵਰ ਵਿੱਚ ਪਾਇਆ ਹੁੰਦਾ ਹੈ, ਇਸਨੂੰ ਸਕੱਲ ਕਿਹੰਦੇ ਹਨ। ਸਕੱਲ ਦਾ ਤਕਨੀਕੀ ਸ਼ਬਦ ਕਰੇਨੀਅਮ ਹੈ। ਦਿਮਾਗ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ – ਫ਼ੋਰਦਿਮਾਗ, ਮੱਧਦਿਮਾਗ, ਹਿੰਡਦਿਮਾਗ.

    119 ਵਾਰੀ ਵੇਖਿਆ ਗਿਆ (↑119 ਕੱਲ੍ਹ ਤੋਂ)0,0,0,0,0,0,0,0,0, 119

  • 6

    ਸਿੱਖੀ

    ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।

    115 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)135,148,128,103,133,139,139,114,114, 115

    9+ ਦਿਨ ਸਟ੍ਰੀਕ

  • 7

    ਭਾਰਤੀ ਸੰਵਿਧਾਨ

    ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

    110 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)79,74,90,112,64,67,63,90,102, 110

    9+ ਦਿਨ ਸਟ੍ਰੀਕ

  • 8

    ਗੁਰੂ ਨਾਨਕ

    ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।

    93 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)108,85,83,109,298,133,66,82,71, 93

    9+ ਦਿਨ ਸਟ੍ਰੀਕ

  • 9

    ਭਗਤ ਸਿੰਘ

    ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।

    92 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)39,62,71,45,84,55,63,84,107, 92

    9+ ਦਿਨ ਸਟ੍ਰੀਕ

  • 10

    ਭਾਰਤ

    ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।

    84 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)164,83,698,120,129,73,97,69,80, 84

    9+ ਦਿਨ ਸਟ੍ਰੀਕ

  • 11

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    80 ਵਾਰੀ ਵੇਖਿਆ ਗਿਆ (↓66 ਕੱਲ੍ਹ ਤੋਂ)49,48,90,52,130,69,40,36,146, 80

    9+ ਦਿਨ ਸਟ੍ਰੀਕ

  • 12

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।

    78 ਵਾਰੀ ਵੇਖਿਆ ਗਿਆ (↓22 ਕੱਲ੍ਹ ਤੋਂ)84,95,86,92,69,158,558,137,100, 78

    9+ ਦਿਨ ਸਟ੍ਰੀਕ

  • 13

    ਪੰਜਾਬੀ ਲੋਕ ਖੇਡਾਂ

    ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।

    76 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)32,0,29,26,0,27,94,68,47, 76

    5 ਦਿਨ ਸਟ੍ਰੀਕ

  • 14

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।

    71 ਵਾਰੀ ਵੇਖਿਆ ਗਿਆ (↓142 ਕੱਲ੍ਹ ਤੋਂ)30,52,66,49,57,38,24,27,213, 71

    9+ ਦਿਨ ਸਟ੍ਰੀਕ

  • 15

    ਗੁਰੂ ਤੇਗ ਬਹਾਦਰ

    ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।

    70 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)50,78,50,53,89,49,83,81,66, 70

    9+ ਦਿਨ ਸਟ੍ਰੀਕ

  • 16

    ਮਨੁੱਖੀ ਸਰੀਰ

    ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

    65 ਵਾਰੀ ਵੇਖਿਆ ਗਿਆ (↑65 ਕੱਲ੍ਹ ਤੋਂ)24,29,46,32,34,28,23,25,0, 65

  • 17

    ਪੰਜਾਬੀ ਮੁਹਾਵਰਾ ਅਤੇ ਅਖਾਣ ਕੋਸ਼

    ਇਹ ਕਿਤਾਬ ਪ੍ਰੋ. ਬਿਕਰਮ ਸਿੰਘ ਘੁੰਮਣ ਦੁਆਰਾ ਸੰਪਾਦਿਤ ਹੈ ਤੇ ਸਹਿ ਸੰਪਾਦਕ ਡਾ.

    62 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)0,0,0,403,46,0,44,43,27, 62

    4 ਦਿਨ ਸਟ੍ਰੀਕ

  • 18

    ਪਲਾਸੀ ਦੀ ਲੜਾਈ

    ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮੈਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗ੍ਰੇਜ਼ਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।

    57 ਵਾਰੀ ਵੇਖਿਆ ਗਿਆ (↑57 ਕੱਲ੍ਹ ਤੋਂ)0,0,0,0,0,0,0,25,0, 57

  • 19

    ਭੂ-ਮੱਧ ਰੇਖਾ

    ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।

    56 ਵਾਰੀ ਵੇਖਿਆ ਗਿਆ (↑56 ਕੱਲ੍ਹ ਤੋਂ)0,0,503,32,0,0,0,20,0, 56

  • 20

    ਕਿਰਿਆ

    ਜਿਸ ਵਾਕੰਸ਼ (ਸ਼ਬਦ ਜਾਂ ਸ਼ਬਦ - ਸਮੂਹ) ਦੁਆਰਾ ਕਿਸੇ ਕਾਰਜ ਦੇ ਹੋਣ ਅਤੇ ਕੀਤੇ ਜਾਣ ਦਾ ਬੋਧ ਹੋਵੇ ਉਸਨੂੰ ਕਿਰਿਆ ([PUBG]]: verb) ਕਹਿੰਦੇ ਹਨ। ਜਿਵੇਂ -

    54 ਵਾਰੀ ਵੇਖਿਆ ਗਿਆ (↓25 ਕੱਲ੍ਹ ਤੋਂ)83,115,186,94,75,113,159,121,79, 54

    9+ ਦਿਨ ਸਟ੍ਰੀਕ

  • 21

    ਸਾਹ ਕਿਰਿਆ

    ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।

    52 ਵਾਰੀ ਵੇਖਿਆ ਗਿਆ (↑52 ਕੱਲ੍ਹ ਤੋਂ)0,0,0,0,0,0,0,0,0, 52

  • 22

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ (30 ਮਈ 1908-7 ਅਕਤੂਬਰ 1997) ਪੰਜਾਬੀ ਦਾ ਇੱਕ ਨਾਟਕਕਾਰ, ਗਲਪ-ਲੇਖਕ ਅਤੇ ਖੋਜੀ ਆਲੋਚਕ ਸੀ। ਉਸ ਨੂੰ 1972 ਵਿੱਚ ਨਾਟਕ ਮਿੱਤਰ ਪਿਆਰਾ ਲਈ ਸਾਹਿਤ ਆਕਦਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਭਾਰਤ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ "ਪਦਮ ਸ਼੍ਰੀ" ਦਿੱਤਾ ਗਿਆ।

    47 ਵਾਰੀ ਵੇਖਿਆ ਗਿਆ (↑47 ਕੱਲ੍ਹ ਤੋਂ)0,0,0,38,27,0,0,0,0, 47

  • 23

    ਵਾਕ

    ਬਲੂਮਫੀਲਡ ਅਨੁਸਾਰ (BLOOMFIELD, LANGUAGE):- “ ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ THEORETICAL LINGUISTICS):- “ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ ”।

    47 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)50,86,59,148,75,56,43,31,32, 47

    9+ ਦਿਨ ਸਟ੍ਰੀਕ

  • 24

    ਪੰਜਾਬ ਦੇ ਮੇਲੇ ਅਤੇ ਤਿਓੁਹਾਰ

    47 ਵਾਰੀ ਵੇਖਿਆ ਗਿਆ (↓19 ਕੱਲ੍ਹ ਤੋਂ)26,56,75,38,57,47,78,41,66, 47

    9+ ਦਿਨ ਸਟ੍ਰੀਕ

  • 25

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।

    46 ਵਾਰੀ ਵੇਖਿਆ ਗਿਆ (↓35 ਕੱਲ੍ਹ ਤੋਂ)68,66,45,54,116,67,47,38,81, 46

    9+ ਦਿਨ ਸਟ੍ਰੀਕ

  • 26

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਸੀ। ਉਹ ਆਮ ਪਾਰਟੀ ਦਾ ਸਰਗਰਮ ਕਾਰਕੁੰਨ ਸੀ।

    46 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,33,26,0,27,0,24,29,26, 46

    4 ਦਿਨ ਸਟ੍ਰੀਕ

  • 27

    ਸ਼ਬਦ

    ਵਿਆਕਰਨ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ, ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।

    45 ਵਾਰੀ ਵੇਖਿਆ ਗਿਆ (↓42 ਕੱਲ੍ਹ ਤੋਂ)58,52,44,118,272,94,21,100,87, 45

    9+ ਦਿਨ ਸਟ੍ਰੀਕ

  • 28

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।

    45 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)40,85,40,32,120,108,42,48,33, 45

    9+ ਦਿਨ ਸਟ੍ਰੀਕ

  • 29

    ਲੋਕ ਸਭਾ

    ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।

    44 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)40,42,0,0,25,26,0,0,51, 44

    2 ਦਿਨ ਸਟ੍ਰੀਕ

  • 30

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: ‎پنجابی‎) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।

    43 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)78,72,68,93,75,60,50,58,35, 43

    9+ ਦਿਨ ਸਟ੍ਰੀਕ

  • 31

    ਪੰਜਾਬੀ ਸਾਹਿਤ ਦਾ ਇਤਿਹਾਸ

    ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.

    42 ਵਾਰੀ ਵੇਖਿਆ ਗਿਆ (↓33 ਕੱਲ੍ਹ ਤੋਂ)43,54,73,60,47,0,31,0,75, 42

    2 ਦਿਨ ਸਟ੍ਰੀਕ

  • 32

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋ.

    42 ਵਾਰੀ ਵੇਖਿਆ ਗਿਆ (↑42 ਕੱਲ੍ਹ ਤੋਂ)0,0,0,0,0,0,0,0,0, 42

  • 33

    ਨਾਨਕ ਸਿੰਘ

    ਨਾਨਕ ਸਿੰਘ (4 ਜੁਲਾਈ 1897 – 28 ਦਸੰਬਰ 1971 ਇੱਕ ਪੰਜਾਬੀ ਕਵੀ, ਨਾਵਲਕਾਰ ਅਤੇ ਕਹਾਣੀਕਾਰ ਸੀ।

    41 ਵਾਰੀ ਵੇਖਿਆ ਗਿਆ (↑41 ਕੱਲ੍ਹ ਤੋਂ)0,0,42,89,0,0,0,0,0, 41

  • 34

    ਏ.ਪੀ.ਜੇ ਅਬਦੁਲ ਕਲਾਮ

    ਭਾਰਤ ਰਤਨ ਅਬਦੁਲ ਕਲਾਮ ਇੱਕ ਭਾਰਤੀ ਵਿਗਿਆਨੀ ਸੀ, ਜੋ ਕਿ ਭਾਰਤ ਦਾ 11ਵਾਂ ਰਾਸ਼ਟਰਪਤੀ ਵੀ ਰਹਿ ਚੁੱਕਿਆ ਹੈ।

    39 ਵਾਰੀ ਵੇਖਿਆ ਗਿਆ (↑39 ਕੱਲ੍ਹ ਤੋਂ)0,42,0,0,0,0,0,0,0, 39

  • 35

    ਪੰਜਾਬੀ ਕਲੰਡਰ

    ਪੰਜਾਬੀ ਜੰਤਰੀ ਬਿਕ੍ਰਮੀ ਜੰਤਰੀ 'ਤੇ ਅਧਾਰਿਤ ਹੈ ਜੋ ੫੭ ਈ: ਪੂ: ਵਿੱਚ ਰਾਜਾ ਬਿਕਰਮਦਿੱਤ ਦੇ ਰਾਜ ਦੌਰਾਨ ਸ਼ੁਰੂ ਕੀਤਾ ਗਿਆ ਸੀ। ਇਹ ਵਿਸਾਖ ਮਹੀਨੇ ਤੋਂ ਸ਼ੁਰੂ ਹੁੰਦਾ ਹੈ ਜਿਸਦਾ ਪਹਿਲਾ ਦਿਨ ਵਿਸਾਖੀ ਤਿਓਹਾਰ ਵਜੋਂ ਮਨਾਇਆ ਜਾਂਦਾ ਹੈ।

    39 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)22,34,29,36,54,62,44,44,39, 39

    9+ ਦਿਨ ਸਟ੍ਰੀਕ

  • 36

    ਗੁਰੂ ਗੋਬਿੰਦ ਸਿੰਘ

    38 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)63,52,43,34,49,65,38,28,40, 38

    9+ ਦਿਨ ਸਟ੍ਰੀਕ

  • 37

    ਗੁਰੂ ਅਰਜਨ

    po

    37 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)38,54,73,78,78,63,35,51,39, 37

    9+ ਦਿਨ ਸਟ੍ਰੀਕ

  • 38

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    36 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)36,28,36,43,0,67,66,46,32, 36

    5 ਦਿਨ ਸਟ੍ਰੀਕ

  • 39

    ਗੁਰਮੁਖੀ ਲਿਪੀ

    ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।

    36 ਵਾਰੀ ਵੇਖਿਆ ਗਿਆ (↓19 ਕੱਲ੍ਹ ਤੋਂ)79,64,49,56,57,68,29,38,55, 36

    9+ ਦਿਨ ਸਟ੍ਰੀਕ

  • 40

    ਮਸੰਦ

    ਸਿੱਖ ਧਰਮ ਵਿੱਚ ਮਸੰਦ ਉਹ ਧਾਰਮਿਕ ਨੁਮਾਇੰਦੇ ਸਨ ਜੋ ਅਧਿਕਾਰਤ ਤੌਰ ਤੇ ਮਿਸ਼ਨਰੀ ਮੰਤਰੀਆਂ ਵਜੋਂ ਨਿਯੁਕਤ ਕੀਤੇ ਜਾਂਦੇ ਸਨ। ਉਹ ਸਿੱਖ ਗੁਰੂ ਸਹਿਬਾਨ ਦੀ ਨੁਮਾਇੰਦਗੀ ਕਰਦੇ ਸਨ ਅਤੇ ਜਿਸਨੇ ਵੀ ਸਿੱਖ ਧਰਮ ਵਿੱਚ ਪਰਿਵਰਤਨ ਕੀਤਾ ਹੁੰਦਾ, ਉਸਨੂੰ ਚਰਨਾਮਿ੍ਤ ਦਿੰਦੇ ਸਨ। ਇਸ ਤੋੰ ਇਲਾਵਾ ਉਹ ਦਸਵੰਧ (ਆਮਦਨੀ ਦਾ ਦਸਵਾਂ ਹਿੱਸਾ) ਸਿੱਖ ਕੌਮ ਅਤੇ ਧਾਰਮਿਕ ਸਥਾਪਨਾ ਵਾਸਤੇ ਭੇਟ ਵਜੋਂ ਇਕੱਠਾ ਕਰਦੇ ਸਨ। ਜਗਾ੍-ਜਗਾ੍ ਤੋੰ ਇਕੱਠੀ ਕੀਤੀ ਰਕਮ ਨੂੰ ਉਹ ਅੱਗੇ ਸਿੱਖ ਗੁਰੂ ਸਹਿਬਾਨ ਨੂੰ ਭੇਜ ਦਿੰਦੇ।

    35 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)0,0,0,0,0,0,219,150,48, 35

    4 ਦਿਨ ਸਟ੍ਰੀਕ

  • 41

    ਦਿਮਾਗ਼

    ਦਿਮਾਗ਼ ਸਾਰੇ ਰੀੜ੍ਹ ਦੀ ਹੱਡੀ ਵਾਲੇ ਅਤੇ ਬਹੁਤੇ ਬਿਨਾਂ ਰੀੜ੍ਹ ਦੀ ਹੱਡੀ ਵਾਲੇ ਜੀਵਾਂ ਵਿੱਚ ਨਸ ਪ੍ਰਬੰਧ ਦਾ ਕੇਂਦਰ ਹੁੰਦਾ ਹੈ—ਸਿਰਫ਼ ਕੁਝ ਬਿਨਰੀੜ੍ਹੇ ਜੀਵ ਜਿਵੇਂ ਕਿ ਸਪੰਜ, ਜੈਲੀਫ਼ਿਸ਼, ਸਮੁੰਦਰੀ ਤਤੀਰ੍ਹੀ ਅਤੇ ਤਾਰਾ ਮੱਛੀ ਆਦਿ ਵਿੱਚ ਹੀ ਦਿਮਾਗ਼ ਨਹੀਂ ਹੁੰਦਾ ਭਾਵੇਂ ਇਹਨਾਂ ਵਿੱਚ ਖਿੱਲਰਵਾਂ ਨਸ-ਪ੍ਰਬੰਧ ਹੁੰਦਾ ਹੈ। ਇਹ ਸਿਰ ਵਿੱਚ ਮੂਲ ਸੰਵੇਦਨਾਵਾਂ ਜਿਵੇਂ ਕਿ ਨਿਗ੍ਹਾ, ਸੁਆਦ, ਛੋਹ, ਸੁਣਵਾਈ ਅਤੇ ਗੰਧ ਆਦਿ ਦੇ ਅੰਗਾਂ ਕੋਲ ਸਥਿਤ ਹੁੰਦਾ ਹੈ। ਕਿਸੇ ਰੀੜ੍ਹਦਾਰ ਜੀਵ ਦਾ ਦਿਮਾਗ਼ ਉਹਦੇ ਸਰੀਰ ਦਾ ਸਭ ਤੋਂ ਜਟਿਲ ਅੰਗ ਹੁੰਦਾ ਹੈ।

    35 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)0,0,0,0,0,0,0,0,0, 35

  • 42

    ਓਜ਼ੋਨ ਪਰਤ

    ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kiloਮੀਟਰs (66,000 to 98,000 ਫ਼ੁੱਟ) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।

    35 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)0,0,0,0,0,0,0,0,0, 35

  • 43

    ਗੁਰੂ ਹਰਿਗੋਬਿੰਦ

    ਗੁਰ ਹਰਗੋਬਿੰਦ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਗਿਆਰਾਂ ਵਿਚੋਂ ਛੇਵੇਂ ਗੁਰੂ ਸਨ।

    34 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)32,31,0,0,283,51,22,26,26, 34

    6 ਦਿਨ ਸਟ੍ਰੀਕ

  • 44

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    32 ਵਾਰੀ ਵੇਖਿਆ ਗਿਆ (↓20 ਕੱਲ੍ਹ ਤੋਂ)35,0,0,43,53,41,30,33,52, 32

    7 ਦਿਨ ਸਟ੍ਰੀਕ

  • 45

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਅਜਮੇਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)0,0,0,0,0,0,23,0,0, 31

  • 46

    ਤੀਜ

    ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ

    31 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,0,48,0,0,0,20,0,37, 31

    2 ਦਿਨ ਸਟ੍ਰੀਕ

  • 47

    ਬੰਦਾ ਸਿੰਘ ਬਹਾਦਰ

    ਬੰਦਾ ਬੈਰਾਗੀ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈ ਨਤਾਂਾ ਸਿੰਿ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    30 ਵਾਰੀ ਵੇਖਿਆ ਗਿਆ (↑30 ਕੱਲ੍ਹ ਤੋਂ)0,28,26,0,35,27,26,25,0, 30

  • 48

    ਅੰਗਰੇਜ਼ੀ ਬੋਲੀ

    ਅੰਗਰੇਜ਼ੀ ਜਾਂ ਅੰਗਰੇਜੀ ( English ਇੰਗ੍ਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।

    30 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)23,0,39,30,0,0,0,0,22, 30

    2 ਦਿਨ ਸਟ੍ਰੀਕ

  • 49

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਫਰਮਾ:ਸ੍ਰੀਗੁਰੂ ਗ੍ਰੰਥ ਸਾਹਿਬਜੀ

    30 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)30,30,50,48,121,59,29,31,28, 30

    9+ ਦਿਨ ਸਟ੍ਰੀਕ

  • 50

    ਸ਼ਬਦ-ਜੋੜ

    ਪੰਜਾਬੀ ਬੋਲੀ ਦੇ ਸ਼ਬਦ-ਜੋੜਾਂ ਨਾਲ ਸਬੰਧਤ ਹੇਠ ਲਿਖੇ ਕੁਝ ਸ਼ਬਦ ਹਨ। ਜੋ ਅਕਸਰ ਅਸੀਂ ਗ਼ਲਤ ਲਿਖਦੇ ਹਾਂ।

    30 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)0,0,0,0,30,68,22,53,26, 30

    6 ਦਿਨ ਸਟ੍ਰੀਕ

  • 51

    ਬਾਬਰ

    ਜ਼ਹੀਰੁੱਦੀਨ ਮੁਹੰਮਦ ਬਾਬਰ ਬੇਗ (14 ਫ਼ਰਵਰੀ 1483 – 26 ਦਸੰਬਰ 1530) ਮੱਧ ਏਸ਼ੀਆ ਦਾ ਇੱਕ ਜੇਤੂ ਸੀ ਜਿਸਨੇ 1526 ਵਿੱਚ ਪਾਣੀਪਤ ਦੀ ਪਹਿਲੀ ਲੜਾਈ ਵਿੱਚ ਇਬਰਾਹਿਮ ਲੋਧੀ ਨੂੰ ਹਰਾ ਕੇ, ਭਾਰਤੀ ਉਪਮਹਾਂਦੀਪ ਵਿੱਚ ਮੁਗਲ ਸਲਤਨਤ ਦੀ ਨੀਂਹ ਰੱਖੀ ਅਤੇ ਮੁਗਲੀਆ ਸਲਤਨਤ ਦਾ ਪਹਿਲਾ ਬਾਦਸ਼ਾਹ ਬਣਿਆ। ਇਹ ਤੈਮੂਰ ਅਤੇ ਚੰਗੇਜ਼ ਖ਼ਾਨ ਦੇ ਵੰਸ਼ ਵਿੱਚੋਂ ਸੀ।

    29 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)0,27,29,0,27,0,0,21,0, 29

  • 52

    ਕਹਾਵਤਾਂ

    ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।

    29 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)24,0,34,143,39,50,0,0,0, 29

  • 53

    ਪੰਜ ਪਿਆਰੇ

    ਪੰਜ ਪਿਆਰੇ ਉਹ ਪਹਿਲੇ ਪੰਜ ਵਿਅਕਤੀ ਸਨ ਜਿਹਨਾ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸੰਨ 1699ਈ.

    29 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)0,27,0,0,0,0,0,0,0, 29

  • 54

    ਸਿੱਖਿਆ

    ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।

    28 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)36,0,40,0,40,28,0,22,28, 28

    3 ਦਿਨ ਸਟ੍ਰੀਕ

  • 55

    ਪੰਜਾਬੀ ਨਾਟਕ

    ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।

    28 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,25,55,76,68,0,31,32,30, 28

    4 ਦਿਨ ਸਟ੍ਰੀਕ

  • 56

    ਕੰਪਿਊਟਰ

    ਕੰਪਿਊਟਰ ਇੱਕ ਯੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪ੍ਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ ਦੇ ਤਹਿਤ ਕਾਰਵਾਈ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ।

    27 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,35,42,62,61,0,23,50,27, 27

    4 ਦਿਨ ਸਟ੍ਰੀਕ

  • 57

    ਪੰਜਾਬੀ ਤਿਓਹਾਰ

    Mele te tyohaar

    27 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,37,28,0,29,48,20,21, 27

    5 ਦਿਨ ਸਟ੍ਰੀਕ

  • 58

    11 ਅਗਸਤ

    11 ਅਗਸਤ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 223ਵਾਂ (ਲੀਪ ਸਾਲ ਵਿੱਚ 224ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 142 ਦਿਨ ਬਾਕੀ ਹਨ।

    27 ਵਾਰੀ ਵੇਖਿਆ ਗਿਆ (↑27 ਕੱਲ੍ਹ ਤੋਂ)0,0,0,0,0,0,0,0,0, 27

  • 59

    ਪੰਜਾਬ (ਭਾਰਤ) ਦੇ ਮੁੱਖ ਮੰਤਰੀਆਂ ਦੀ ਸੂਚੀ

    27 ਵਾਰੀ ਵੇਖਿਆ ਗਿਆ (↑27 ਕੱਲ੍ਹ ਤੋਂ)32,27,24,33,38,0,20,0,0, 27

  • 60

    ਜ਼ਫ਼ਰਨਾਮਾ

    ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ‎ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ।

    26 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)42,0,41,0,65,0,0,29,36, 26

    3 ਦਿਨ ਸਟ੍ਰੀਕ

  • 61

    ਭਾਰਤ ਦਾ ਆਜ਼ਾਦੀ ਸੰਗਰਾਮ

    ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।

    26 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,0,0,0,0,0,0,26, 26

    2 ਦਿਨ ਸਟ੍ਰੀਕ

  • 62

    ਮੱਸਾ ਰੰਘੜ

    ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ।ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,0,0,0,0,0,0,0, 26

  • 63

    ਇਕਾਂਗੀ

    ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)30,0,48,0,44,25,0,0,0, 25

  • 64

    ਨਾਵਲ ਸਿਧਾਂਤ ਤੇ ਸਰੂਪ

    ਨਾਵਲ ਸਿਧਾਂਤ ਤੇ ਸਰੂਪ ਜੀਵਨ ਸਾਹਿਤ ਵਿੱਚ ਨਾਵਲ ਦੀ ਵਿਸ਼ੇਸ਼ੇ ਥਾਂ ਹੈ ਅੱਜ ਕੱਲ ਦਾ ਬਹੁਤਾ ਸਾਹਿਤ ਜਿਸ ਨੂੰ ਪ੍ਰਤੀਨਿਧ ਸਾਹਿਤ ਆਖਿਆ ਜਾਂਦਾ ਹੈ,ਉਹ ਹੈ ਹੀ ਨਾਵਲ ਸਾਹਿਤਾ ਇਸ ਦੇ ਕੀ ਕਾਰਨ ਹਨ? ਇਸ ਪ੍ਰਸਨ ਦਾ ਉੱਤਰ ਅਸੀਂ ਨਾਵਲ ਦੇ ਸਰੂਪ ਵਿਚੋਂ ਹੀ ਲੱਭ ਸਕਦੇ ਹਾਂ ਨਾਵਲ ਗਲਪ-ਸਾਹਿਤ ਦਾ ਇੱਕ ਵਿਸ਼ੇਸ਼ੇ ਤੇ ਸ਼ਕਤੀਵਰ ਸਰੂਪ ਹੈ।ਗਲਪ-ਸਾਹਿਤ ਜਿਹਾ ਕਿ ਇਸ ਦੇ ਨਾਮ ਤੋਂ ਹੀ ਸਿੱਧ ਹੁੰਦਾ ਹੈ,ਸਾਹਿਤ ਦਾ ਉਹ ਰੂਪ ਹੈ। ਜਿਸ ਦਾ ਵਸਤੂ ਅਸਲੀ ਜਾਂ ਵਾਸਤਵ ਨਾਲੋਂ ਸਨੋਂ ਕਲਪਤ ਵਧੇਰੇ ਹੋਵੇ। ਇੱਕ ਸਾਹਿਤਕਾਰ ਜੀਵਨ ਨੂੰ ਚੰਗੀ ਤਰ੍ਹਾਂ ਉਸ ਦੇ ਹਰ ਪੱਖ ਤੋਂ ਵੇਖਦਾ ਹੈ ਫਿਰ ਉਸ ਵਿੱਚੋਂ ਕੁਝ ਸਿੱਟੇ ਕੱਢਦਾ ਹੈ। ਉਸ ਦਾ ਮਨ ਉਸ ਸਾਰੇ ਜੀਵਨ ਪਸਾਰੇ ਵਿਚੋਂ ਕਈ ਨਵੀਆਂ ਗੱਲਾਂ ਲੱਭਦਾ ਤੇ ਘੜਦਾ ਹੈ। ਕਿਉਂਜੋਂ ਸਾਹਿਤਕਾਰ ਇੱਕ ਸਿਰਜਵਾ ਕਰਨ ਵਾਲਾ ਤੇ ਨਵੀਆਂ ਹੋਣੀਆਂ ਘੜਨ ਵਾਲਾ ਮਨੁੱਖ ਹੈ। ਤਾਵੇਂ ਉੱਚੇ ਤੇ ਉੱਤਮ ਸਾਹਿਤਕਾਰ ਉਹਨਾਂ ਨਵੀਆਂ ਹੋਣੀਆਂ ਦੀ ਸੰਭਾਵਨਾ ਵਾਸਤਵ ਜਗਤ ਤੇ ਇਸ ਦੇ ਵਿੱਚ ਚਲ ਰਹੇ ਸਮਾਜਕ ਆਰਥਕ ਵਰਤਾਰੇ ਵਿੱਚੋਂ ਹੀ ਲੱਤਦੇਂ ਹਨ, ਪਰ ਸਾਹਿਤ ਵਿੱਚ ਸਦਾ ਹੀ ਉਹ ਉਸ ਨੂੰ ਕੁਝ ਹਦ ਤੱਕ ਮਨੋਂ ਕਲਪਤ ਰੂਪ ਦੇ ਦੇਂਦੇਂ ਹਨ ਇਸ ਲਈ ਮਨੋਂ ਕਲਪਨਾ ਦਾ ਸਾਹਿਤ ਵਿੱਚ ਬਹੁਤ ਵਿਸ਼ੇਸ਼ ਭਾਗ ਹੁੰਦਾ ਹੈ। ਨਾਵਲ ਗਲਪ-ਸਾਹਿਤ ਦਾ ਵਿਸ਼ੇਸ਼ ਅੰਗ ਕਿਵੇਂ ਹੈ?

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)0,0,0,0,0,0,0,0,0, 25

  • 65

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।

    25 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)41,36,36,54,38,62,38,38,29, 25

    9+ ਦਿਨ ਸਟ੍ਰੀਕ

  • 66

    ਮਿਸਲ

    ਮਿਸਲ (ਅਰਬੀ: مثل‎; ਮਤਲਬ: ਬਰਾਬਰ)‎ ਸ਼ਬਦ ਪੰਜਾਬ ਵਿੱਚ 18ਵੀਂ ਅਤੇ 19ਵੀਂ ਸਦੀ (1707–1849) ਵਿੱਚ ਸਰਗਰਮ ਰਹੀਆਂ ਬਾਰਾਂ ਛੋਟੀਆਂ-ਛੋਟੀਆਂ ਸਿੱਖ ਰਿਆਸਤਾਂ ਲਈ ਵਰਤਿਆ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਮਿਸਲਾਂ ਆਖਦੇ ਹਨ। ਹਰੇਕ ਮਿਸਲ ਨੂੰ ਇੱਕ ਮਿਸਲਦਾਰ ਚਲਾਉਂਦਾ ਸੀ ਅਤੇ ਹਰ ਇੱਕ ਮਿਸਲ ਦੀ ਵੱਖੋ-ਵੱਖਰੀ ਤਾਕਤ ਜਾਂ ਫ਼ੌਜ ਸੀ।

    24 ਵਾਰੀ ਵੇਖਿਆ ਗਿਆ (↑24 ਕੱਲ੍ਹ ਤੋਂ)0,0,0,0,0,0,0,0,0, 24

  • 67

    ਬਾਬਾ ਫਰੀਦ

    ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر‎ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید‎) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ

    24 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)49,56,30,29,25,62,22,0,22, 24

    2 ਦਿਨ ਸਟ੍ਰੀਕ

  • 68

    ਸਵਰ

    ਧੁਨੀ ਵਿਗਿਆਨ ਵਿੱਚ ਸਵਰ ਉਨ੍ਹਾਂ ਧੁਨੀਆਂ ਨੂੰ ਕਹਿੰਦੇ ਹਨ ਜੋ ਬਿਨਾਂ ਕਿਸੇ ਹੋਰ ਧੁਨੀਆਂ ਦੀ ਸਹਾਇਤਾ ਦੇ ਉਚਾਰੀਆਂ ਜਾ ਸਕਦੀਆਂ ਹਨ। ਇਨ੍ਹਾਂ ਦੇ ਉਚਾਰਨ ਵਿੱਚ ਸਾਹ ਛੱਡਦੇ ਸਮੇਂ ਕੋਈ ਰੋਕ ਨਹੀਂ ਪੈਂਦੀ। ਇਨ੍ਹਾਂ ਦੇ ਉਲਟ ਵਿਅੰਜਨ ਧੁਨੀਆਂ ਇਵੇਂ ਨਹੀਂ ਉਚਾਰੀਆਂ ਜਾ ਸਕਦੀਆਂ।

    24 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)30,35,45,37,39,37,0,0,26, 24

    2 ਦਿਨ ਸਟ੍ਰੀਕ

  • 69

    ਪੰਜਾਬੀ ਸੂਫ਼ੀ ਕਵੀ

    ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,27,0,0,0,0,0,0, 23

  • 70

    ਅਭਾਜ ਸੰਖਿਆ

    ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ, ਜੋ ਆਪ ਅਤੇ ਇੱਕ ਦੇ ਇਲਾਵਾ ਹੋਰ ਕਿਸੇ ਪ੍ਰਕਿਰਤਕ ਸੰਖਿਆ ਨਾਲ ਵੰਡੀਆਂ ਨਹੀਂ ਜਾਂਦੀਆਂ, ਉਹਨਾਂ ਨੂੰ ਅਭਾਜ ਸੰਖਿਆਵਾਂ ਕਹਿੰਦੇ ਹਨ। ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ ਜੋ ਅਭਾਜ ਸੰਖਿਆਵਾਂ ਨਹੀਂ ਹਨ ਉਹਨਾਂ ਨੂੰ ਭਾਜ ਸੰਖਿਆਵਾਂ ਕਹਿੰਦੇ ਹਨ। ਅਭਾਜ ਸੰਖਿਆ ਵਾਂਦੀ ਗਿਣਤੀ ਅਨੰਤ ਹੈ ਜਿਸਨੂੰ ਲੱਗਪੱਗ 300 ਈਪੂ ਵਿੱਚ ਯੂਕਲਿਡ ਨੇ ਸਿੱਧ ਕਰ ਦਿੱਤਾ ਸੀ।। ਨੂੰ ਪਰਿਭਾਸ਼ਾ ਦੇ ਅਨੁਸਾਰ ਅਭਾਜ ਨਹੀਂ ਮੰਨਿਆ ਜਾਂਦਾ ਹੈ। ਪਹਿਲੀਆਂ 25 ਅਭਾਜ ਸੰਖਿਆਵਾਂ ਹੇਠਾਂ ਦਿੱਤੀ ਗਈਆਂ ਹਨ -

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,0,0, 23

  • 71

    ਛੰਦ

    ਛੰਦ ਉੱਤਰੀ ਭਾਰਤ ਅਤੇ ਪਾਕਿਸਤਾਨ ਵਿੱਚ ਵਰਤੀ ਜਾਂਦੀ ਸ਼ਾਇਰੀ ਦੀ ਇੱਕ ਕਿਸਮ ਹੈ। ਜਿਹਨਾਂ ਕਾਵਿ ਤੁਕਾਂ ਦੇ ਅੱਖਰ ਮਾਤਰਾ ਅਤੇ ਗੁਣਾਂ ਦੀ ਗਿਣਤੀ ਅਨੁਸਾਰ ਖ਼ਾਸ ਤੋਲ ਵਿੱਚ ਰੱਖੇ ਜਾਣ ਉਹ ਛੰਦ ਹੁੰਦਾ ਹੈ। ਇਹ ਅੱਗੋਂ ਕਈ ਕਿਸਮ ਦੇ ਹੁੰਦੇ ਹਨ ਜਿਹਨਾਂ ਦੀ ਆਪੋ ਆਪਣੀਆਂ ਸੀਮਾਵਾਂ ਹੁੰਦੀਆਂ ਹਨ।

    23 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)24,91,0,0,0,0,0,0,25, 23

    2 ਦਿਨ ਸਟ੍ਰੀਕ

  • 72

    ਵਿਆਕਰਨ

    ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।

    23 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,29,0,28,32,27,0,0,23, 23

    2 ਦਿਨ ਸਟ੍ਰੀਕ

  • 73

    ਆਦਿ ਕਾਲ ਦਾ ਵਾਰ ਕਾਵਿ

    ਪੰਜਾਬੀ ਸਾਹਿਤ ਦੇ ਮੁੱਢਲੇ ਦੌਰ ਵਿੱਚ ਵਾਰ ਕਾਵਿ ਇੱਕ ਮਹੁੱਤਵਪੂਰਨ ਕਾਵਿ ਧਾਰਾ ਰਹੀ ਹੈ। ਇਸ ਕਾਵਿ ਧਾਰਾ ਦੀ ਹੋਂਦ ਵੱਲ ਪੰਜੋਬੀ ਸਾਪਿਤ ਦੇ ਇਤਿਹਾਸਕਾਰਾਂ ਦਾ ਧਿਆਨ ਉਦੋਂ ਗਿਆ ਜਦੋਂ ਉਹਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵਾਰਾਂ ਦੇ ਨਾਲ ਨਾਲ ਅੰਕਿਤ ਨਿਰਦੇਸ਼ਾ ਵੱਲ ਤਵੱਜੋ ਦਿੱਤੀ ਹੋਵੇਗੀ ਜਿਹਨਾਂ ਵਿੱਚ ਵਾਰਾਂ ਨੂੰ ਪਹਿਲਾਂ ਤੋਂ ਮੋਜੂਦ ਵਾਰਾਂ ਦੀਆਂ ਧੁੰਨਾਂ ਉੱਪਰ ਗਾਉਣ ਲਈ ਕਿਹਾ ਗਿਆ ਹੈ। ਜ਼ਾਹਿਰ ਹੈ ਕਿ ਇਹ ਵਾਰਾਂ ਲੋਕਾਂ ਵਿੱਚ ਬਹੁਤ ਹਰਮ ਪਿਆਰੀਆਂ ਰਹੀਆਂ ਹੋਣੀਆਂ ਜਿਸ ਕਰਕੇ ਗੁਰੂਆਂ ਨੇ ਆਪਣੀਆਂ ਅਧਿਆਤਮਕ ਵਾਰਾਂ ਇਹਨਾਂ ਦੀਆਂ ਧੁਨੀਆਂ ਉੱਤੇ ਗਾਉਣ ਦੇ ਨਿਰਦੇਸ਼ ਦਿੱਤੇ ਹੋਣਗੇ। ਸੇਰੇਬਰੀਆਕੋਵ ਆਪਣੀ ਕਿਤਾਬ ‘ਪੰਜਾਬੀ ਸਾਹਿਤ’ ਯੂਨਾਨੀ ਲੇਖਕ ਅਤੇ ਸਿੰਕਦਰ ਦੀਆਂ ਫੌਜੀ ਮੁਹਿੰਮਾਂ ਦੇ ਰਿਪੋਟਰ ਕਰਤਾ ਐਰੀਆਨੋਸਟ ਦੇ ਹਵਾਲੇ ਨਾਲ ਦੱਸਦਾ ਹੈ ਕਿ “ਭਾਰਤੀ ਲੋਕ ਆਪਣੀਆਂ ਮਰ ਗਿਆਂ ਦੀ ਯਾਦ ਵਿੱਚ ਬੂਰਜ਼ ਆਦਿ ਦਾ ਨਿਰਮਾਣ ਨਹੀਂ ਕਰਦੇ ਸੀ ਕਿਉਂਕਿ ਉਹ ਪੰਜਾਬ ਵਿੱਚ ਛੋਟੀਆਂ ਵੱਡੀਆਂ ਲੜੀਆਂ ਗਈਆਂ ਲੜਾਈਆਂ ਨੂੰ ਗੀਤਾਂ ਰਾਹੀਂ ਸਾਂਭਣ ਦੀ ਪਪਰੰਪਰਾ ਰਹੀ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਨੌ ਵਾਰਾਂ ਦਾ ਜ਼ਿਕਰ ਹੈ। ਇਨ੍ਹਾਂ ਨੌ ਵਾਰਾਂ ਵਿਚੋਂ ਛੇ ਵਾਰਾਂ ਆਦਿ ਕਾਲ ਨਾਲ ਸਬੰਧਤ ਮੰਨੀਆਂ ਜਾਂਦੀਆਂ ਹਨ ਅਤੇ ਬਾਕੀ ਦੀਆਂ ਤਿੰਨ ਵਾਰਾਂ(ਮਲਕ ਮੁਰੀਦ ਤਥਾ ਚੰਦਹੜਾ ਦੀ ਵਾਰ, ਜੋਧੇ ਵੀਰ ਪੂਰਵਾਣੀ ਦੀ ਵਾਰ, ਰਾਣੇ ਕੇਲਾਸ਼ ਤਥਾ ਮਾਲਦੇਵ ਦੀ ਵਾਰ) ਨੂੰ ਗੁਰੂ ਨਾਨਕ ਕਾਲ ਨਾਲ ਸੰਬੰਧਤ ਮੰਨਿਆ ਜਾਂਦਾ ਹੈ। ਵਾਰਾਂ ਦੇ ਕਵੀਆਂ ਦਾ ਨਾਮ ਅਗਿਆਤ ਹੀ ਰਹੇ ਹਨ। ਉਹਨਾਂ ਦੀ ਕਵਿਤਾਵਾਂ ਲੋਕ ਕਥਾਵਾਂ ਵਿੱਚ ਖੁਭੀ ਹੋਈ ਹੈ। ਅਤੇ ਉਸ ਦੇ ਦੁਆਲੇ ਮਿਥਿਹਾਸ ਦਾ ਤਾਣਾ ਬਾਣਾ ਤਣਿਆ ਹੋਇਆ ਹੈ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,0,0, 23

  • 74

    ਮਾਂ ਬੋਲੀ

    ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।

    23 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)34,0,0,193,0,0,0,0,22, 23

    2 ਦਿਨ ਸਟ੍ਰੀਕ

  • 75

    ਰਾਸ਼ਟਰੀ ਨੌਜਵਾਨ ਦਿਵਸ (ਭਾਰਤ)

    ਰਾਸ਼ਟਰੀ ਨੌਜਵਾਨ ਦਿਵਸ (ਅੰਗਰੇਜ਼ੀ: National Youth Day) ਭਾਰਤ ਵਿੱਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਭਾਵ 12 ਜਨਵਰੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਸੰਘ ਦੇ ਫ਼ੈਸਲੇ ਅਨੁਸਾਰ ਸੰਨ 1985 ਨੂੰ ਅੰਤਰਰਾਸ਼ਟਰੀ ਨੌਜਵਾਨ ਸਾਲ ਘੋਸ਼ਿਤ ਕੀਤਾ ਗਿਆ ਸੀ। ਇਸ ਦੇ ਮਹੱਤਵ 'ਤੇ ਵਿਚਾਰ ਕਰਦੇ ਹੋਏ ਭਾਰਤ ਸਰਕਾਰ ਨੇ ਸੰਨ 1995 ਤੋਂ 12 ਜਨਵਰੀ ਭਾਵ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਨੌਜਵਾਨ ਦਿਵਸ ਦੇ ਰੂਪ ਵਿੱਚ ਦੇਸ਼ ਭਰ ਵਿੱਚ ਸਭਨੀ ਥਾਂਈਂ ਮਨਾਉਣ ਦਾ ਫ਼ੈਸਲਾ ਕੀਤਾ ਸੀ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,0,0, 23

  • 76

    ਪੰਜ ਕਕਾਰ

    ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)31,29,29,33,0,0,25,27,0, 23

  • 77

    ਅੰਗਰੇਜ਼ੀ ਵਰਣਮਾਲਾ

    ਅਧੁਨਿਕ ਅੰਗਰੇਜ਼ੀ ਵਰਣਮਾਲਾ ਇੱਕ ਲਾਤੀਨੀ-ਲਿਪੀ ਵਰਣਮਾਲਾ ਹੈ ਜਿਸ ਵਿੱਚ ੨੬ ਅੱਖਰ ਹਨ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)24,35,0,0,0,0,0,0,0, 23

  • 78

    ਕਿੱਸਾ ਕਾਵਿ

    ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,0,0, 23

  • 79

    ਰਸ (ਕਾਵਿ ਸ਼ਾਸਤਰ)

    ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।

    22 ਵਾਰੀ ਵੇਖਿਆ ਗਿਆ (↓127 ਕੱਲ੍ਹ ਤੋਂ)0,26,0,0,0,27,0,0,149, 22

    2 ਦਿਨ ਸਟ੍ਰੀਕ

  • 80

    ਸੰਯੁਕਤ ਰਾਜ ਅਮਰੀਕਾ

    ਸੰਯੁਕਤ ਰਾਜ ਅਮਰੀਕਾ (ਅੰਗਰੇਜ਼ੀ: United States of America ਅਤੇ ਆਮ ਬੋਲਚਾਲ ਵਿੱਚ ਅਮਰੀਕਾ, ਯੂ.ਐਸ.ਏ ਜਾਂ ਯੂ.ਐਸ ਕਿਹਾ ਜਾਂਦਾ ਹੈ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ, ਡੀ.ਸੀ ਹੈ ਅਤੇ ਇੱਥੋਂ ਦੀ ਮੁੱਖ ਭਾਸ਼ਾ ਅੰਗਰੇਜ਼ੀ ਹੈ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,0,0,0,0,0,0,0,0, 22

  • 81

    ਭਾਰਤ ਦੇ ਰਾਸ਼ਟਰਪਤੀਆਂ ਦੀ ਸੂਚੀ

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,0,0,0,0,0,0,20,0, 22

  • 82

    ਰਾਜ ਸਭਾ

    ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,27,0,0,0,27,0,0,0, 22

  • 83

    ਭਾਰਤ ਸਰਕਾਰ

    ਭਾਰਤ ਸਰਕਾਰ, ਜਿਸ ਨੂੰ ਆਧਿਕਾਰਤ ਤੌਰ 'ਤੇ ਸਮੂਹ ਸਰਕਾਰ ਅਤੇ ਆਮ ਤੌਰ 'ਤੇ ਕੇਂਦਰੀ ਸਰਕਾਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, 29 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਮੂਹ ਇਕਾਈ ਜੋ ਸੰਯੁਕਤ ਤੌਰ 'ਤੇ ਭਾਰਤੀ ਗਣਰਾਜ ਕਹਾਂਦੀ ਹੈ, ਦੀ ਨਿਅੰਤਰਕ ਪ੍ਰਾਧਿਕਾਰੀ ਹੈ। ਭਾਰਤੀ ਸੰਵਿਧਾਨ ਦੁਆਰਾ ਸਥਾਪਤ ਭਾਰਤ ਸਰਕਾਰ ਨਵੀਂ ਦਿੱਲੀ, ਦਿੱਲੀ ਵਲੋਂ ਕਾਰਜ ਕਰਦੀ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

  • 84

    ਜਨ ਗਣ ਮਨ

    ਜਨ ਗਣ ਮਨ, ਭਾਰਤ ਦਾ ਰਾਸ਼ਟਰਗਾਣ ਹੈ ਜੋ ਬੰਗਲਾ ਵਿੱਚ ਰਬਿੰਦਰਨਾਥ ਟੈਗੋਰ ਦਾ ਲਿਖਿਆ ਹੈ। ਭਾਰਤ ਦਾ ਰਾਸ਼ਟਰੀ ਗੀਤ ਵੰਦੇ ਮਾਤਰਮ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,28,0,22,0, 21

  • 85

    ਆਦਿ ਗ੍ਰੰਥ

    ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਸ ਗਰੰਥ ਵਿੱਚ 13ਵੀਂ ਸਦੀ ਦੇ ਸ਼ੇਖ ਫਰੀਦ ਅਤੇ ਜੈ ਦੇਵ ਦੀ ਕੁੱਝ ਰਚਨਾਵਾਂ ਤੋਂ ਲੈ ਕੇ 17ਵੀਂ ਸਦੀ ਦੇ ਗੁਰੂ ਤੇਗ ਬਹਾਦੁਰ ਤੱਕ ਦੀਆਂ ਰਚਨਾਵਾਂ ਦੀ ਵੰਨਗੀ ਉਪਲੱਬਧ ਹੈ। ਇਸ ਪ੍ਰਕਾਰ ਇਹ ਗਰੰਥ ਇਸ ਦੇਸ਼ ਦੀਆਂ ਪੰਜ ਸਦੀਆਂ ਦੀ ਚਿੰਤਨਧਾਰਾ ਦੀ ਤਰਜਮਾਨੀ ਕਰਦਾ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

  • 86

    10 (ਸੰਖਿਆ)

    10 (ਦਸ) ਪ੍ਰਕਿਰਤਿਕ ਜਿਸਤ ਸੰਖਿਆ ਹੈ ਜੋ 9 ਤੋਂ ਬਾਅਦ ਅਤੇ 11 ਤੋਂ ਪਹਿਲਾ ਆਉਂਦਾ ਹੈ। ਇਸ ਸੰਖਿਆ ਨੂੰ ਦਸ਼ਮਲਵ ਸੰਖਿਆ ਦਾ ਅਧਾਰ ਮੰਨਿਆ ਜਾਂਦਾ ਹੈ। ਮਨੁੱਖੀ ਦੀਆਂ ਦਸ ਉਗਲੀਆਂ ਹੋਣ ਕਾਰਨ ਇਸ ਸੰਖਿਆ ਨੂੰ ਅਧਾਰ ਮੰਨਿਆ ਜਾਂਦਾ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,20,0, 21

  • 87

    ਪਵਿੱਤਰ ਪਾਪੀ (ਨਾਵਲ)

    ਪਵਿੱਤਰ ਪਾਪੀ ਨਾਨਕ ਸਿੰਘ ਦਾ ਨਾਵਲ ਹੈ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਸਾਲ 1970 ਦੇ ਵਿੱਚ ਪਵਿੱਤਰ ਪਾਪੀ ਨਾਂ ਦੀ ਇੱਕ ਹਿੰਦੀ ਫਿਲਮ ਵੀ ਬਣੀ ਸੀ ਜੋ ਮੂਲ ਰੂਪ ਤੋਂ ਇਸੇ ਕਹਾਣੀ ਤੇ ਅਧਾਰਤ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,53,0,0,0, 21

  • 88

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।

    21 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)26,0,0,0,26,0,45,27,33, 21

    4 ਦਿਨ ਸਟ੍ਰੀਕ

  • 89

    ਗੁਰੂ ਰਾਮਦਾਸ

    ਗੁਰ ਰਾਮਦਾਸ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਗਿਆਰਾਂ ਵਿਚੋਂ ਚੌਥੇ ਗੁਰੂ ਸਨ।

    21 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)0,0,0,0,33,0,20,26,31, 21

    4 ਦਿਨ ਸਟ੍ਰੀਕ

  • 90

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)24,0,0,0,0,34,0,0,0, 21

  • 91

    ਉਲੰਪਿਕ ਖੇਡਾਂ

    [[1]]

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)23,29,34,42,26,38,48,31,0, 21

  • 92

    ਨਾਂਵ

    ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-

    21 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)27,37,39,128,96,106,43,28,23, 21

    9+ ਦਿਨ ਸਟ੍ਰੀਕ

  • 93

    ਅਰਦਾਸ

    ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)24,35,0,0,0,0,0,0,0, 21

  • 94

    ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਸੂਚੀ

    ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

  • 95

    ਮਹਿਤਾਬ ਸਿੰਘ ਭੰਗੂ

    ਬਾਬਾ ਮਹਿਤਾਬ ਸਿੰਘ (1710-1740) ਜੋ ਕਿ ਪਿੰਡ ਮੀਰਾਂਕੋਟ ਦਾ ਰਹਿਣ ਵਾਲਾ ਸੀ। ਬਾਬਾ ਮਹਿਤਾਬ ਸਿੰਘ ਤੇ ਭਾਈ ਤਾਰੂ ਸਿੰਘ ਆਪਸ 'ਚ ਭੂਆ ਤੇ ਮਾਮੇ ਦੇ ਪੁੱਤਰ ਸਨ। ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਦਰਬਾਰ ਸਾਹਿਬ ਤੇ ਜੁਲਮ ਤੇ ਮਨਮਾਨੀਆਂ ਕਰਨ ਵਾਲੇ ਮੱਸੇ ਰੰਘੜ ਦਾ ਸਿਰ ਲਾਹ ਕੇ ਬਦਲਾ ਲਿਆ। ਆਪ ਜੀ ਸਿੱਖ ਕੌਮ ਦੇ ਬੱਬਰ ਸ਼ੇਰ ਸਨ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

  • 96

    ਵਾਯੂਮੰਡਲ

    ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,0,0, 20

  • 97

    ਪੰਜਾਬ ਦੀਆਂ ਵਿਰਾਸਤੀ ਖੇਡਾਂ

    ਇਸ ਪੁਸਤਕ ਵਿੱਚ ਪੰਜਾਬਮਾਦਪੁਰੀ ਨੇ ਪੁਸਤਕ ਵਿੱਚ ਖੇਡਾਂ ਦੀ ਵੰਡ ਉਮਰ ਤੇ ਲਿੰਗ ਦੇ ਆਧਾਰ ਤੇ ਚਾਰ ਭਾਗਾਂ ਵਿੱਚ lolgfdcbbbfdਕੀਤੀ ਹੈ, ਜੋ ਇਸ ਤਰ੍ਹਾਂ ਹੈ:-

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,34,33,0, 20

  • 98

    ਯੋਗਾਸਣ

    ਯੋਗਾਸਨ ਅੱਜ ਆਧੁਨਿਕਤਾ ਦੇ ਯੁੱਗ ਵਿੱਚ ਅਸੀਂ ਯੋਗਾ ਆਸਨਾਂ ਦੇ ਮਾਧਿਅਮ ਨਾਲ ਸਰੀਰਕ, ਮਾਨਸਿਕ ਬਿਮਾਰੀਆਂ ਤੋਂ ਛੁਟਕਾਰਾ ਅਸਾਨੀ ਨਾਲ ਪਾ ਸਕਦੇ ਹਾਂ, ਇਸ ਲਈ ਸਾਨੂੰ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,0,0, 20

  • 99

    ਗੁਰੂ ਅੰਗਦ

    ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,44,27,0,48,37,30,22,0, 20

  • 100

    ਸੁਤੰਤਰਤਾ ਦਿਵਸ (ਭਾਰਤ)

    15 ਅਗਸਤ 1947 ਨੂੰ ਭਾਰਤ ਦੇ ਨਿਵਾਸੀਆਂ ਨੇ ਲੱਖਾਂ ਕੁਰਬਾਨੀਆਂ ਦੇਕੇ ਬਰਤਾਨਵੀ ਸ਼ਾਸਨ ਤੋਂ ਸੁਤੰਤਰਤਾ ਪ੍ਰਾਪਤ ਕੀਤੀ। ਇਹ ਰਾਸ਼ਟਰੀ ਤਿਉਹਾਰ ਭਾਰਤ ਦੇ ਗੌਰਵ ਦਾ ਪ੍ਰਤੀਕ ਹੈ। ਇਸ ਮਹਾਨ ਦਿਨ ਦੀ ਯਾਦ ਵਿੱਚ ਭਾਰਤ ਦੇ ਪ੍ਰਧਾਨਮੰਤਰੀ ਹਰ ਇੱਕ ਸਾਲ ਦੇਸ਼ ਵਿੱਚ 8:58 ਤੇ ਦੇਸ਼ ਵਿੱਚ ਝੰਡਾ ਲਹਰਾਉਦੇ ਹਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,19,0, 20